ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||


Here is a concise summary of the provided shabad by Bhagat Ravidas Ji:

Summary of the Shabad

This shabad is a deeply emotional prayer of humility, devotion, and longing for union with the Divine.

  • Humility and Divine Compassion: Bhagat Ravidas Ji acknowledges his own utter humility and contrasts it with God’s boundless compassion. He suggests there is no further need for God to test his faith or poverty, asking instead for the perfection of a mind completely surrendered to the Divine Word.
  • The Pain of Separation: He expresses intense yearning, questioning why the Lord remains silent and distant from him.
  • Lifelong Dedication: Reflecting on being separated from the Divine across countless past lifetimes, he resolves to dedicate this present life entirely to God. He emphasizes that he survives solely on the hope of finally receiving the blessed vision (Darshan) of the Creator.

Core Theme: A heartfelt prayer at the Lord's door, expressing immense humility and a profound longing for divine vision and connection.

Podden och tillhörande omslagsbild på den här sidan tillhör Gurjit Singh Jhampur. Innehållet i podden är skapat av Gurjit Singh Jhampur och inte av, eller tillsammans med, Poddtoppen.